ਇੱਕ ਦੂਸਰੇ ਦੀ ਸਹਾਇਤਾ ਕਰੋ
1 ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2 ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ। 3 ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ। 4 ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ। 5 ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ।