27 ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ। 28 ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।