8 ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ? 9 ਇਸ ਲਈ ਮੈਥੋਂ ਵੱਖਰਾ ਹੋ ਜਾ। ਜੇ ਤੂੰ ਖੱਬੇ ਪਾਸੇ ਜਾਵੇਂ, ਤਾਂ ਮੈਂ ਸੱਜੇ ਪਾਸੇ ਜਾਂਵਾਂਗਾ ਅਤੇ ਜੇ ਤੂੰ ਸੱਜੇ ਪਾਸੇ ਜਾਵੇਂ, ਤਾਂ ਮੈਂ ਖੱਬੇ ਪਾਸੇ ਜਾਂਵਾਂਗਾ।
Publicidade