3 ਤਦ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਤੇ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ 4 ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ। 5 ਤੇਰਾ ਨਾਮ ਫੇਰ ਅਬਰਾਮ17:5 ਵੱਡਾ ਬਜ਼ੁਰਗ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ17:5 ਬਹੁਤਿਆਂ ਦਾ ਬਜ਼ੁਰਗ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ। 6 ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ। 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ। 8 ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੇ ਵੰਸ਼ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। 9 ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਤੂੰ ਮੇਰੇ ਨੇਮ ਦੀ ਪਾਲਣਾ ਕਰ, ਤੂੰ ਅਤੇ ਤੇਰੇ ਬਾਅਦ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇਸ ਨੇਮ ਦੀ ਪਾਲਣਾ ਕਰਨ। 10 ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ। 11 ਤੁਸੀਂ ਆਪਣੇ ਬਦਨ ਦੀ ਖੱਲੜੀ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ।