17 ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ। 18 ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ। 19 ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।