3 ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ। 4 ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।
28 ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ।