Pular para o conteúdo
Publicidade

ਉਤਪਤ 45:1,4,5,15

IRVPUN Indian Revised Version (IRV) - Punjabi

ਯੂਸੁਫ਼ ਦੁਆਰਾ ਆਪਣੇ ਆਪ ਨੂੰ ਪਰਗਟ ਕਰਨਾ

1 ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ 4 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ। 5 ਹੁਣ ਤੁਸੀਂ ਨਾ ਪਛਤਾਓ ਅਤੇ ਨਾ ਹੀ ਘਬਰਾਓ ਕਿ ਤੁਸੀਂ ਮੈਨੂੰ ਇੱਧਰ ਵੇਚ ਦਿੱਤਾ ਸੀ ਕਿਉਂਕਿ ਪਰਮੇਸ਼ੁਰ ਨੇ ਤੁਹਾਡੀਆਂ ਜਾਨਾਂ ਬਚਾਉਣ ਲਈ ਮੈਨੂੰ ਤੁਹਾਡੇ ਅੱਗੇ ਭੇਜ ਦਿੱਤਾ ਸੀ। 15 ਫਿਰ ਉਸ ਆਪਣੇ ਸਾਰਿਆਂ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਰੋਇਆ ਅਤੇ ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਹ ਦੇ ਨਾਲ ਗੱਲਾਂ ਕੀਤੀਆਂ।

Em outras traduções

  1. OPCV Punjabi Contemporary Version

    1 ਤਦ ਯੋਸੇਫ਼ ਆਪਣੇ ਸਾਰੇ ਸੇਵਕਾਂ ਦੇ ਅੱਗੇ ਆਪਣੇ ਆਪ ਨੂੰ ਕਾਬੂ ਨਾ ਕਰ ਸਕਿਆ ਅਤੇ ਉੱਚੀ ਆਵਾਜ਼ ਵਿੱਚ ਬੋਲਿਆ, "ਸਭਨਾਂ ਨੂੰ ਮੇਰੀ ਹਜ਼ੂਰੀ ਵਿੱਚੋਂ ਬਾਹਰ ਕੱਢ ਦਿਓ!" ਯੋਸੇਫ਼ ਦੇ ਨਾਲ ਕੋਈ ਨਹੀਂ ਸੀ ਜਦੋਂ ਉਸਨੇ ਆਪਣੇ ਬਾਰੇ ਆਪਣੇ ਭਰਾਵਾਂ ਨੂੰ ਦੱਸਿਆ।

    4 ਤਦ ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਜਦੋਂ ਉਹਨਾਂ ਨੇ ਅਜਿਹਾ ਕੀਤਾ, ਉਸਨੇ ਆਖਿਆ, "ਮੈਂ ਤੁਹਾਡਾ ਭਰਾ ਯੋਸੇਫ਼ ਹਾਂ, ਜਿਸਨੂੰ ਤੁਸੀਂ ਮਿਸਰ ਵਿੱਚ ਵੇਚ ਦਿੱਤਾ ਸੀ। 5 ਅਤੇ ਹੁਣ ਮੈਨੂੰ ਇੱਥੇ ਵੇਖ ਕੇ ਦੁਖੀ ਨਾ ਹੋਵੋ ਅਤੇ ਆਪਣੇ ਆਪ ਉੱਤੇ ਨਾਰਾਜ਼ ਨਾ ਹੋਵੋ ਕਿਉਂ ਜੋ ਪਰਮੇਸ਼ਵਰ ਨੇ ਮੈਨੂੰ ਤੁਹਾਡੇ ਅੱਗੇ ਘੱਲਿਆ ਹੈ।

    15 ਅਤੇ ਉਸ ਨੇ ਆਪਣੇ ਸਾਰੇ ਭਰਾਵਾਂ ਨੂੰ ਚੁੰਮਿਆ ਅਤੇ ਉਹਨਾਂ ਲਈ ਰੋਇਆ। ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਸ ਨਾਲ ਗੱਲ ਕੀਤੀ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.