3 ਪਰ ਇਨ੍ਹਾਂ ਬਲੀਦਾਨਾਂ ਦੁਆਰਾ ਸਾਲੋ ਸਾਲ ਉਹਨਾਂ ਨੂੰ ਪਾਪ ਚੇਤੇ ਆਉਂਦੇ ਹਨ। 4 ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ। 5 ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ। 6 ਹੋਮ ਬਲੀ ਅਤੇ ਪਾਪ ਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ, 7 ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ। 8 ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ 9 ਫਿਰ ਇਹ ਵੀ ਆਖਿਆ, ਵੇਖ, ਮੈਂ ਤੇਰੀ ਮਰਜ਼ੀ ਨੂੰ ਪੂਰਾ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਕਿ ਦੂਜੇ ਨੂੰ ਕਾਇਮ ਕਰੇ। 10 ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ।
Publicidade