5 ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤਰ ਤੂੰ ਪ੍ਰਭੂ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਸਾਹਸ ਨਾ ਛੱਡ, 6 ਕਿਉਂ ਜੋ ਪ੍ਰਭੂ ਜਿਸ ਦੇ ਨਾਲ ਪਿਆਰ ਕਰਦਾ ਹੈ, ਉਸੇ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ। 7 ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ? 8 ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ! 9 ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ?
Publicidade
ਇਬਰਾਨੀਆਂ ਨੂੰ 12
Estes versículos te tocaram? Ore agora!
+581 estão orando agora.
Junte-se à corrente de oração.