12 ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ। 13 ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।