ਅਵਿਸ਼ਵਾਸ ਦੇ ਬਾਰੇ ਚਿਤਾਵਨੀ
7 ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, 8 ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ ਉਜਾੜ ਵਿੱਚ, 12 ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ। 13 ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ। 15 ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ।