ਵੱਡਾ ਮਹਾਂ ਜਾਜਕ
14 ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ। 15 ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।