Pular para o conteúdo
Publicidade

ਯਸਾਯਾਹ 45:1-3

IRVPUN Indian Revised Version (IRV) - Punjabi

ਪਰਮੇਸ਼ੁਰ ਵੱਲੋਂ ਖੋਰੁਸ ਦੀ ਨਿਯੁਕਤੀ

1 ਯਹੋਵਾਹ ਆਪਣੇ ਮਸਹ ਕੀਤੇ ਹੋਏ ਕੋਰਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ। 2 ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ, ਅਤੇ ਉੱਚੇ-ਉੱਚੇ ਪਹਾੜਾਂ ਨੂੰ ਪੱਧਰਾ ਕਰਾਂਗਾ, ਮੈਂ ਪਿੱਤਲ ਦੇ ਫਾਟਕ ਭੰਨ ਸੁੱਟਾਂਗਾ, ਅਤੇ ਲੋਹੇ ਦੀਆਂ ਬੇੜੀਆਂ ਵੱਢ ਸੁੱਟਾਂਗਾ। 3 ਮੈਂ ਤੈਨੂੰ ਹਨੇਰੇ ਵਿੱਚ ਲੁਕੇ ਹੋਏ ਖ਼ਜ਼ਾਨੇ, ਅਤੇ ਗੁਪਤ ਸਥਾਨਾਂ ਵਿੱਚ ਦੱਬੇ ਹੋਏ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇ ਕਿ ਮੈਂ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹਾਂ, ਜੋ ਤੇਰਾ ਨਾਮ ਲੈ ਕੇ ਤੈਨੂੰ ਬੁਲਾਉਂਦਾ ਹਾਂ।

Em outras traduções

  1. OPCV Punjabi Contemporary Version

    1 ਯਾਹਵੇਹ ਆਪਣੇ ਮਸਹ ਕੀਤੇ ਹੋਏ ਕੋਰੇਸ਼ ਨੂੰ ਇਹ ਆਖਦਾ ਹੈ,

    ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ

    ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ,

    ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ:

    2 ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ,

    ਅਤੇ ਉੱਚੇ-ਉੱਚੇ ਪਹਾੜਾਂ ਨੂੰ ਪੱਧਰਾ ਕਰਾਂਗਾ,

    ਮੈਂ ਪਿੱਤਲ ਦੇ ਫਾਟਕ ਭੰਨ ਸੁੱਟਾਂਗਾ,

    ਅਤੇ ਲੋਹੇ ਦੀਆਂ ਬੇੜੀਆਂ ਵੱਢ ਸੁੱਟਾਂਗਾ।

    3 ਮੈਂ ਤੈਨੂੰ ਹਨੇਰੇ ਵਿੱਚ ਲੁਕੇ ਹੋਏ ਖ਼ਜ਼ਾਨੇ,

    ਅਤੇ ਗੁਪਤ ਸਥਾਨਾਂ ਵਿੱਚ ਦੱਬੇ ਹੋਏ ਪਦਾਰਥ ਦਿਆਂਗਾ,

    ਤਾਂ ਜੋ ਤੂੰ ਜਾਣੇ ਕਿ ਮੈਂ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਹਾਂ,

    ਜੋ ਤੇਰਾ ਨਾਮ ਲੈ ਕੇ ਤੈਨੂੰ ਬੁਲਾਉਂਦਾ ਹਾਂ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.