Pular para o conteúdo
Publicidade

ਯਸਾਯਾਹ 53:1-5

IRVPUN Indian Revised Version (IRV) - Punjabi

1 ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ? 2 ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ। 3 ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।

4 ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ। 5 ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।

Em outras traduções

  1. OPCV Punjabi Contemporary Version

    1 ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ

    ਅਤੇ ਯਾਹਵੇਹ ਦੀ ਸ਼ਕਤੀ ਕਿਸ ਉੱਤੇ ਪ੍ਰਗਟ ਹੋਈ ਹੈ?

    2 ਉਹ ਉਸ ਦੇ ਸਾਹਮਣੇ ਇੱਕ ਕੋਮਲ ਕਣ ਵਾਂਗ,

    ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ।

    ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ,

    ਉਸ ਦੇ ਰੂਪ ਵਿੱਚ ਕੁਝ ਵੀ ਨਹੀਂ ਸੀ ਜੋ ਅਸੀਂ ਉਸ ਦੀ ਇੱਛਾ ਕਰੀਏ।

    3 ਉਹ ਮਨੁੱਖਾਂ ਦੁਆਰਾ ਤੁੱਛ ਜਾਣਿਆ ਅਤੇ ਰੱਦਿਆ ਗਿਆ,

    ਇੱਕ ਮਨੁੱਖ, ਦੁੱਖ ਅਤੇ ਦਰਦ ਤੋਂ ਜਾਣੂ ਸੀ।

    ਉਸ ਵਰਗਾ ਜਿਸ ਤੋਂ ਲੋਕ ਆਪਣਾ ਮੂੰਹ ਲੁਕਾਉਂਦੇ ਹਨ

    ਉਹ ਤੁੱਛ ਜਾਣਿਆ ਜਾਂਦਾ ਸੀ, ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।

    4 ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ,

    ਅਤੇ ਸਾਡੇ ਦੁੱਖ ਉਠਾਏ,

    ਪਰ ਅਸੀਂ ਉਸ ਨੂੰ ਮਾਰਿਆ ਹੋਇਆ,

    ਪਰਮੇਸ਼ਵਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।

    5 ਪਰ ਉਹ ਸਾਡੇ ਅਪਰਾਧਾਂ ਦੇ ਕਾਰਨ ਘਾਇਲ ਕੀਤਾ ਗਿਆ,

    ਉਹ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ;

    ਸਾਡੀ ਸ਼ਾਂਤੀ ਲਈ, ਉਸ ਉੱਤੇ ਸਜ਼ਾ ਲਾਗੂ ਹੋਈ,

    ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਚੰਗੇ ਹੋਏ ਹਾਂ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.