4 ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ। 5 ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।