ਯਰੂਸ਼ਲਮ ਦਾ ਸ਼ਾਨਦਾਰ ਭਵਿੱਖ
1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ। 2 ਵੇਖੋ, ਹਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨ੍ਹੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ। 3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ।