ਨਵਾਂ ਅਕਾਸ਼ ਅਤੇ ਨਵੀਂ ਧਰਤੀ
17 ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ। 18 ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ। 19 ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਉਸ ਵਿੱਚ ਫੇਰ ਰੋਣ ਦੀ ਅਵਾਜ਼ ਜਾਂ ਦੁਹਾਈ ਦੀ ਅਵਾਜ਼ ਸੁਣਾਈ ਨਾ ਦੇਵੇਗੀ,