Pular para o conteúdo
Publicidade

ਯਸਾਯਾਹ 9:1-6

IRVPUN Indian Revised Version (IRV) - Punjabi

ਸ਼ਾਂਤੀ ਦਾ ਰਾਜਕੁਮਾਰ

1 ਪਰ ਉਨ੍ਹਾਂ ਲਈ ਜਿਹੜੇ ਦੁਖੀ ਸਨ, ਕਸ਼ਟ ਦੀ ਧੁੰਦ ਹੋਰ ਨਹੀਂ ਹੋਵੇਗੀ। ਪਿਛਲੇ ਸਮੇਂ ਵਿੱਚ ਉਹ ਨੇ ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਤੁੱਛ ਕੀਤਾ ਪਰ ਆਖਰੀ ਸਮੇਂ ਵਿੱਚ ਉਹ ਸਮੁੰਦਰ ਦੇ ਰਾਹ ਯਰਦਨੋਂ ਪਾਰ ਕੌਮਾਂ ਦੇ ਗਲੀਲ ਨੂੰ ਪਰਤਾਪਵਾਨ ਕਰੇਗਾ।

2 ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ। 3 ਤੂੰ ਕੌਮ ਦਾ ਵਿਸਤਾਰ ਕੀਤਾ, ਤੂੰ ਉਹ ਦੀ ਖੁਸ਼ੀ ਨੂੰ ਵਧਾਇਆ, ਉਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਦੇ ਵੇਲੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਸੂਰਮੇ ਬਾਗ-ਬਾਗ ਹੁੰਦੇ ਹਨ। 4 ਕਿਉਂ ਜੋ ਤੂੰ ਉਸ ਦੇ ਭਾਰੇ ਜੂਲੇ ਨੂੰ, ਉਸ ਦੇ ਮੋਢੇ ਦੀ ਲਾਠੀ ਨੂੰ, ਅਤੇ ਉਸ ਦੇ ਸਤਾਉਣ ਵਾਲੇ ਦੀ ਸੋਟੀ ਨੂੰ, ਤੂੰ ਟੁੱਕੜੇ-ਟੁੱਕੜੇ ਕੀਤਾ ਹੈ, ਜਿਵੇਂ ਮਿਦਯਾਨ ਦੇ ਦਿਨ ਵਿੱਚ। 5 ਕਿਉਂ ਜੋ ਯੁੱਧ ਵਿੱਚ ਲੜ੍ਹਨ ਵਾਲੇ ਫ਼ੌਜੀਆਂ ਦੇ ਬੂਟ, ਅਤੇ ਸਾਰੇ ਲਹੂ ਲੁਹਾਣ ਕੱਪੜੇ, ਅੱਗ ਦੇ ਬਾਲਣ ਵਾਂਗੂੰ ਸਾੜੇ ਜਾਣਗੇ। 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, "ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।"

Em outras traduções

  1. OPCV Punjabi Contemporary Version

    1 ਫਿਰ ਵੀ, ਜਿਹੜੇ ਦੁਖੀ ਸਨ ਉਨ੍ਹਾਂ ਲਈ ਹੋਰ ਉਦਾਸੀ ਨਹੀਂ ਹੋਵੇਗੀ। ਪਿਛਲੇ ਸਮੇਂ ਵਿੱਚ ਉਸਨੇ ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਨੀਵਾਂ ਕੀਤਾ, ਪਰ ਭਵਿੱਖ ਵਿੱਚ ਉਹ ਕੌਮਾਂ ਦੀ ਗਲੀਲ ਨੂੰ, ਸਮੁੰਦਰ ਦੇ ਰਸਤੇ, ਯਰਦਨ ਦੇ ਪਾਰ, ਦਾ ਆਦਰ ਕਰੇਗਾ।

    2 ਜਿਹੜੇ ਲੋਕ ਅੰਧਕਾਰ ਵਿੱਚ ਚਲਦੇ ਸਨ

    ਉਹਨਾਂ ਨੇ ਇੱਕ ਵੱਡਾ ਚਾਨਣ ਵੇਖਿਆ;

    ਅਤੇ ਜਿਹੜੇ ਮੌਤ ਦੇ ਸਾਯੇ ਵਿੱਚ ਜੀ ਰਹੇ ਸਨ,

    ਉਹਨਾਂ ਉੱਤੇ ਰੋਸ਼ਨੀ ਚਮਕੀ।

    3 ਤੂੰ ਕੌਮ ਦਾ ਵਿਸਤਾਰ ਕੀਤਾ

    ਅਤੇ ਉਨ੍ਹਾਂ ਦੀ ਖੁਸ਼ੀ ਵਿੱਚ ਵਾਧਾ ਕੀਤਾ ਹੈ।

    ਉਹ ਤੁਹਾਡੇ ਸਾਮ੍ਹਣੇ ਖੁਸ਼ ਹੁੰਦੇ ਹਨ

    ਜਿਵੇਂ ਲੋਕ ਵਾਢੀ ਵੇਲੇ ਖੁਸ਼ ਹੁੰਦੇ ਹਨ,

    ਜਿਵੇਂ ਯੋਧੇ ਲੁੱਟ ਦੇ ਮਾਲ ਨੂੰ ਵੰਡਣ ਵੇਲੇ ਅਨੰਦ ਕਰਦੇ ਹਨ।

    4 ਕਿਉਂਕਿ ਜਿਵੇਂ ਮਿਦਯਾਨ ਦੀ ਹਾਰ ਦੇ ਦਿਨ ਵਿੱਚ,

    ਤੂੰ ਉਸ ਜੂਲੇ ਨੂੰ ਜੋ ਉਨ੍ਹਾਂ ਉੱਤੇ ਭਾਰੂ ਸੀ,

    ਉਹਨਾਂ ਦੇ ਮੋਢਿਆਂ ਉੱਤੇ ਲਾਠੀ ਨੂੰ,

    ਉਹਨਾਂ ਦੇ ਉੱਤੇ ਜ਼ੁਲਮ ਕਰਨ ਵਾਲੇ ਦੀ ਸੋਟੀ ਨੂੰ ਤੋੜ ਦਿੱਤਾ ਹੈ।

    5 ਯੁੱਧ ਵਿੱਚ ਵਰਤੇ ਜਾਣ ਵਾਲੇ ਹਰ ਸੂਰਮੇ ਦੇ ਬੂਟ ਅਤੇ ਲਹੂ ਨਾਲ ਲਿਬੜੇ ਹੋਏ ਕੱਪੜੇ

    ਅੱਗ ਦਾ ਬਾਲਣ ਹੋਵੇਗਾ।

    6 ਕਿਉਂਕਿ ਸਾਡੇ ਲਈ ਤਾਂ ਇੱਕ ਬਾਲਕ ਜੰਮਿਆ,

    ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ,

    ਅਤੇ ਰਾਜ ਉਸ ਦੇ ਮੋਢਿਆਂ ਉੱਤੇ ਹੋਵੇਗਾ,

    ਅਤੇ ਉਸਦਾ ਨਾਮ ਇਹ ਪੁਕਾਰਿਆ ਜਾਵੇਗਾ

    ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ਵਰ

    ਸਦੀਪਕ ਪਿਤਾ, ਸ਼ਾਂਤੀ ਦਾ ਰਾਜਕੁਮਾਰ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.