6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, "ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।" 7 ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।