12 ਪਰ ਬੁੱਧ ਕਿੱਥੇ ਲੱਭੇ,
ਅਤੇ ਸਮਝ ਦਾ ਥਾਂ ਕਿੱਥੇ ਹੈ?
13 ਮਨੁੱਖ ਉਹ ਦਾ ਮੁੱਲ ਨਹੀਂ ਜਾਣਦਾ,
ਅਤੇ ਉਹ ਜੀਉਂਦਿਆਂ ਦੇ ਦੇਸ ਵਿੱਚ ਨਹੀਂ ਲੱਭਦੀ ਹੈ।
14 ਡੂੰਘਿਆਈ ਕਹਿੰਦੀ ਹੈ, "ਉਹ ਮੇਰੇ ਵਿੱਚ ਨਹੀਂ ਹੈ"
ਅਤੇ ਸਮੁੰਦਰ ਕਹਿੰਦਾ ਹੈ, "ਉਹ ਮੇਰੇ ਕੋਲ ਨਹੀਂ ਹੈ।"
15 ਉਹ ਕੁੰਦਨ ਸੋਨੇ ਨਾਲ ਮੁੱਲ ਨਹੀਂ ਲਈ ਜਾਂਦੀ,
ਨਾ ਉਹ ਦੇ ਮੁੱਲ ਲਈ ਚਾਂਦੀ ਤੋਲੀਦੀ ਹੈ।
16 ਓਫੀਰ ਦੇ ਸੋਨੇ ਤੋਂ ਉਹ ਦੀ ਕੀਮਤ ਭਰ ਨਹੀਂ ਹੁੰਦੀ,
ਨਾ ਬਹੁਮੁੱਲੇ ਸੁਲੇਮਾਨੀ ਪੱਥਰ ਤੋਂ, ਨਾ ਨੀਲਮ ਤੋਂ।
17 ਸੋਨਾ ਅਤੇ ਕੱਚ ਉਹ ਦੇ ਤੁੱਲ ਨਹੀਂ ਹੋ ਸਕਦੇ ਹਨ,
ਨਾ ਉਹ ਕੁੰਦਨ ਸੋਨੇ ਦੇ ਗਹਿਣਿਆਂ ਦੇ ਬਦਲੇ ਮਿਲ ਸਕਦੀ ਹੈ।
18 ਮੂੰਗੇ ਅਤੇ ਬਲੌਰ ਦੀ ਉਸ ਦੇ ਅੱਗੇ ਕੀ ਤੁਲਣਾ ਹੈ?
ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੀ ਵੱਧ ਹੈ।
19 ਇਥੋਪਿਆ ਅਰਥਾਤ ਕੂਸ਼ ਦਾ ਪੁਖਰਾਜ ਉਹ ਦੇ ਤੁੱਲ ਨਹੀਂ,
ਨਾ ਖ਼ਾਲਸ ਸੋਨੇ ਵਿੱਚ ਉਹ ਦੀ ਕੀਮਤ ਹੋ ਸਕਦੀ ਹੈ।
20 ਬੁੱਧ ਫੇਰ ਕਿੱਥੋਂ ਆਉਂਦੀ ਹੈ,
ਅਤੇ ਸਮਝ ਦਾ ਥਾਂ ਕਿੱਥੇ ਹੈ?
21 ਉਹ ਤਾਂ ਹਰੇਕ ਜੀਵ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ,
ਅਤੇ ਅਕਾਸ਼ ਦੇ ਪੰਛੀਆਂ ਤੋਂ ਛਿਪੀ ਹੋਈ ਹੈ।
22 ਵਿਨਾਸ਼ ਤੇ ਮੌਤ ਆਖਦੀਆਂ ਹਨ,
"ਅਸੀਂ ਸਿਰਫ਼ ਉਹ ਦੀ ਚਰਚਾ ਸੁਣੀ ਹੈ।"