Pular para o conteúdo
Publicidade

ਯੂਹੰਨਾ ਦੀ ਇੰਜੀਲ 1:1-18

ਸ਼ਬਦ ਦੇਹਧਾਰੀ ਹੋਇਆ

1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ। 2 ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ। 3 ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ। 4 ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ। 5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ। 6 ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ। 7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ। 8 ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ। 9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ। 10 ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ। 11 ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ। 12 ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। 13 ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ। 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ। 15 ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, "ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।" 16 ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l 17 ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ। 18 ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।

ਮੱਤੀ 3:1-12; ਮਰਕੁਸ 1:1-8; ਲੂਕਾ 3:1-18

Estes versículos te tocaram? Ore agora!

+581 estão orando agora.

Junte-se à corrente de oração.