45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, "ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।" 46 ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, "ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?" ਫ਼ਿਲਿਪੁੱਸ ਨੇ ਉੱਤਰ ਦਿੱਤਾ, "ਆ ਅਤੇ ਵੇਖ" 47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, "ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।" 48 ਨਥਾਨਿਏਲ ਨੇ ਪੁੱਛਿਆ, "ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?" ਯਿਸੂ ਨੇ ਉੱਤਰ ਦਿੱਤਾ, "ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।" 49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, "ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।" 50 ਯਿਸੂ ਨੇ ਨਥਾਨਿਏਲ ਨੂੰ ਆਖਿਆ, "ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!" 51 ਯਿਸੂ ਨੇ ਉਸ ਨੂੰ ਆਖਿਆ, "ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।"
Publicidade
ਯੂਹੰਨਾ ਦੀ ਇੰਜੀਲ 1
Estes versículos te tocaram? Ore agora!
+581 estão orando agora.
Junte-se à corrente de oração.