Pular para o conteúdo
Publicidade

ਯੂਹੰਨਾ ਦੀ ਇੰਜੀਲ 11:21-26

IRVPUN Indian Revised Version (IRV) - Punjabi

21 ਮਾਰਥਾ ਨੇ ਯਿਸੂ ਨੂੰ ਕਿਹਾ, "ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ। 22 ਪਰ ਮੈਂ ਜਾਣਦੀ ਹਾਂ ਹੁਣ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।" 23 ਯਿਸੂ ਨੇ ਆਖਿਆ, "ਤੇਰਾ ਭਰਾ ਜੀ ਉੱਠੇਗਾ।" 24 ਮਾਰਥਾ ਬੋਲੀ "ਮੈਂ ਜਾਣਦੀ ਹਾਂ ਕਿ ਉਹ ਨਿਆਂ ਵਾਲੇ ਦਿਨ ਦੇ ਸਮੇਂ ਅੰਤ ਦੇ ਦਿਨ ਜੀ ਉੱਠੇਗਾ।" 25 ਯਿਸੂ ਨੇ ਉਸ ਨੂੰ ਆਖਿਆ, "ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। 26 ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?"

Em outras traduções

  1. OPCV Punjabi Contemporary Version

    21 ਮਾਰਥਾ ਨੇ ਯਿਸ਼ੂ ਨੂੰ ਕਿਹਾ, "ਪ੍ਰਭੂ ਜੀ, ਜੇ ਸੱਚ-ਮੁੱਚ ਤੁਸੀਂ ਇੱਥੇ ਹੁੰਦੇ ਤਾਂ ਮੇਰਾ ਭਰਾ ਨਾ ਮਰਦਾ। 22 ਪਰ ਮੈਂ ਜਾਣਦੀ ਹਾਂ ਹੁਣ ਵੀ ਤੁਸੀਂ ਜੋ ਕੁਝ ਪਰਮੇਸ਼ਵਰ ਤੋਂ ਮੰਗੋ ਉਹ ਤੁਹਾਨੂੰ ਦੇਵੇਗਾ।"

    23 ਯਿਸ਼ੂ ਨੇ ਉਸ ਨੂੰ ਕਿਹਾ, "ਤੇਰਾ ਭਰਾ ਫਿਰ ਜੀ ਉੱਠੇਗਾ।"

    24 ਮਾਰਥਾ ਨੇ ਉੱਤਰ ਦਿੱਤਾ, "ਮੈਂ ਜਾਣਦੀ ਹਾਂ ਕਿ ਉਹ ਪੁਨਰ-ਉਥਾਨ ਦੇ ਦਿਨ ਜੀਵੇਗਾ।"

    25 ਯਿਸ਼ੂ ਨੇ ਉਸ ਨੂੰ ਕਿਹਾ, "ਪੁਨਰ-ਉਥਾਨ ਅਤੇ ਜੀਵਨ ਮੈਂ ਹਾਂ। ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਉਹ ਜੀਵੇਗਾ, ਭਾਵੇਂ ਉਹ ਮਰ ਵੀ ਜਾਵੇ; 26 ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਕੇ ਜਿਉਂਦਾ ਹੈ ਉਹ ਕਦੇ ਨਹੀਂ ਮਰੇਗਾ। ਕੀ ਤੂੰ ਇਸ ਤੇ ਵਿਸ਼ਵਾਸ ਕਰਦੀ ਹੈ?"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.