30 ਯਿਸੂ ਨੇ ਲੋਕਾਂ ਨੂੰ ਕਿਹਾ, "ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ। 31 ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ। 32 ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।"