13 ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ। 14 ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।"
ਪਵਿੱਤਰ ਆਤਮਾ ਦਾ ਵਾਅਦਾ
15 "ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ। 16 ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ।