ਯਿਸੂ ਅੰਗੂਰ ਦੀ ਸੱਚੀ ਵੇਲ
1 ਯਿਸੂ ਨੇ ਕਿਹਾ, "ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।" 4 ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ। 5 "ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।" 7 "ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।" 16 "ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।"