37 ਪਿਲਾਤੁਸ ਨੇ ਆਖਿਆ, "ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?" ਯਿਸੂ ਨੇ ਆਖਿਆ, "ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।" 38 ਪਿਲਾਤੁਸ ਨੇ ਕਿਹਾ, "ਸੱਚ ਕੀ ਹੈ?"
ਮੌਤ ਦੀ ਸਜ਼ਾ ਦਾ ਹੁਕਮ
ਮੱਤੀ 27:15-31; ਮਰਕੁਸ 15:6-20; ਲੂਕਾ 23:13-25
ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, "ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ।