16 ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ। 18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ। 19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
Publicidade
ਯੂਹੰਨਾ ਦੀ ਇੰਜੀਲ 3
Estes versículos te tocaram? Ore agora!
+581 estão orando agora.
Junte-se à corrente de oração.