6 ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ। 7 ਫ਼ਿਲਿਪੁੱਸ ਨੇ ਉੱਤਰ ਦਿੱਤਾ, "ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।" 8 ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ, 9 "ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?" 10 ਯਿਸੂ ਨੇ ਆਖਿਆ, "ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।" ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ। 11 ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ। 12 ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, "ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।" 13 ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ।
Publicidade
ਯੂਹੰਨਾ ਦੀ ਇੰਜੀਲ 6
Estes versículos te tocaram? Ore agora!
+581 estão orando agora.
Junte-se à corrente de oração.