4 ਉਨ੍ਹਾਂ ਨੇ ਯਿਸੂ ਨੂੰ ਆਖਿਆ, "ਪ੍ਰਭੂ ਜੀ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਵਿਭਚਾਰ ਕਰ ਰਹੀ ਸੀ 5 ਬਿਵਸਥਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਮਾਰ-ਮਾਰ ਕੇ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?" 6 ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ। 7 ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, "ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸ ਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਨੂੰ ਪਹਿਲਾ ਪੱਥਰ ਮਾਰੇ।" 8 ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਜ਼ਮੀਨ ਤੇ ਕੁਝ ਲਿਖਣ ਲੱਗ ਪਿਆ। 9 ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ। ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ। 10 ਯਿਸੂ ਨੇ ਉਸ ਔਰਤ ਵੱਲ ਵੇਖਿਆ ਅਤੇ ਆਖਣ ਲੱਗਾ, "ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?" 11 ਉਸ ਔਰਤ ਨੇ ਉੱਤਰ ਦਿੱਤਾ, "ਨਹੀਂ, ਪ੍ਰਭੂ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।" ਫਿਰ ਯਿਸੂ ਨੇ ਆਖਿਆ, "ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਆਂ ਨਹੀਂ ਕਰਦਾ। ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ।"
Publicidade
ਯੂਹੰਨਾ ਦੀ ਇੰਜੀਲ 8
Estes versículos te tocaram? Ore agora!
+581 estão orando agora.
Junte-se à corrente de oração.