6 ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ l 7 ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ। 8 ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਹਾਂ, ਯਹੋਵਾਹ ਦਾ ਵਾਕ ਹੈ।