Publicidade

Jeremias 3

ਇਸਰਾਏਲ ਇੱਕ ਬੁਰੇ ਚਾਲ-ਚੱਲਣ ਵਾਲੀ ਪਤਨੀ

1 ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਵਿਭਚਾਰ ਕੀਤਾ, ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ। 2 ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ, ਤੇ ਵੇਖ! ਉਹ ਕਿਹੜਾ ਥਾਂ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ? ਤੂੰ ਰਾਹਾਂ ਵਿੱਚ ਉਹਨਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ। ਤੂੰ ਆਪਣੇ ਵਿਭਚਾਰ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ। 3 ਇਸੇ ਲਈ ਝੜ੍ਹੀਆਂ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ। 4 ਕੀ ਤੂੰ ਹੁਣ ਤੋਂ ਮੈਨੂੰ ਨਾ ਪੁਕਾਰੇਂਗੀ, ਹੇ ਪਿਤਾ, ਤੂੰ ਮੇਰੀ ਜੁਆਨੀ ਦਾ ਸਾਥੀ ਹੈ? 5 ਕੀ ਉਹ ਦਾ ਗੁੱਸਾ ਸਦਾ ਤੱਕ ਰਹੇਗਾ? ਕੀ ਉਹ ਆਖੀਰ ਤੱਕ ਖਿੱਝਦਾ ਰਹੇਗਾ? ਵੇਖ, ਤੂੰ ਐਉਂ ਤਾਂ ਬੋਲੀ, ਪਰ ਜਿੰਨੀਆਂ ਕਰ ਸਕੀ ਤੂੰ ਬੁਰਿਆਈਆਂ ਕੀਤੀਆਂ।

ਯਹੂਦਾਹ ਅਤੇ ਇਸਰਾਏਲ ਲਈ ਤੋਬਾ ਕਰਨਾ ਜ਼ਰੂਰੀ ਹੈ

6 ਯੋਸ਼ੀਯਾਹ ਰਾਜਾ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੂੰ ਵੇਖਿਆ ਜੋ ਵਿਦਰੋਹੀ ਇਸਰਾਏਲ ਨੇ ਕੀਤਾ? ਉਹ ਹਰੇਕ ਉੱਚੇ ਪਰਬਤ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਵਿਭਚਾਰ ਕੀਤਾ 7 ਤਾਂ ਮੈਂ ਆਖਿਆ, ਇਹ ਸਭ ਕੁਝ ਕਰਨ ਦੇ ਪਿੱਛੋਂ ਉਹ ਮੇਰੀ ਵੱਲ ਮੁੜੇਗੀ ਪਰ ਉਹ ਨਾ ਮੁੜੀ ਤਾਂ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨੇ ਇਹ ਵੇਖਿਆ 8 ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਵਿਭਚਾਰ ਕੀਤਾ 9 ਤਾਂ ਇਸ ਤਰ੍ਹਾਂ ਹੋਇਆ ਕਿ ਇਸ ਲਈ ਜੋ ਉਹ ਨੂੰ ਵਿਭਚਾਰ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਵਿਭਚਾਰ ਕੀਤਾ! 10 ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮੱਕਾਰੀ ਨਾਲ, ਯਹੋਵਾਹ ਦਾ ਵਾਕ ਹੈ। 11 ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਆਕੀ ਇਸਰਾਏਲ ਨੇ ਚਾਲਬਾਜ਼ ਯਹੂਦਾਹ ਨਾਲੋਂ ਆਪਣੇ ਆਪ ਨੂੰ ਵੱਧ ਧਰਮੀ ਵਿਖਾਇਆ ਹੈ 12 ਜਾ, ਉੱਤਰ ਵੱਲ ਇਹਨਾਂ ਗੱਲਾਂ ਦਾ ਪਰਚਾਰ ਕਰ ਅਤੇ ਆਖ, - ਮੁੜ, ਹੇ ਆਕੀ ਇਸਰਾਏਲ, ਯਹੋਵਾਹ ਦਾ ਵਾਕ ਹੈ, ਮੈਂ ਨਹਿਰੀਆਂ ਵੱਟ ਕੇ ਤੈਨੂੰ ਨਾ ਵੇਖਾਂਗਾ, ਮੈਂ ਦਿਆਲੂ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਦਾ ਤੱਕ ਗੁੱਸਾ ਨਹੀਂ ਰੱਖਾਂਗਾ। 13 ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਪਰਾਧੀ ਹੋਈ, ਅਤੇ ਤੂੰ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਿਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ। 14 ਹੇ ਬੇਈਮਾਨ ਪੁੱਤਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ, ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ। 15 ਮੈਂ ਤੁਹਾਨੂੰ ਆਪਣੇ ਦਿਲ ਦੇ ਅਨੁਸਾਰ ਆਜੜੀ ਦਿਆਂਗਾ ਜਿਹੜੇ ਤੁਹਾਨੂੰ ਗਿਆਨ ਅਤੇ ਸਮਝ ਨਾਲ ਚਾਰਨਗੇ 16 ਇਸ ਤਰ੍ਹਾਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ ਵਿੱਚ ਵੱਧ ਜਾਓਗੇ ਅਤੇ ਬਹੁਤ ਹੋ ਜਾਓਗੇ ਉਹਨਾਂ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਫਿਰ ਨਾ ਆਖਣਗੇ "ਯਹੋਵਾਹ ਦੇ ਨੇਮ ਦਾ ਸੰਦੂਕ," ਨਾ ਉਹ ਉਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਦੇਖਭਾਲ ਕਰਨਗੇ, ਨਾ ਉਹ ਫਿਰ ਬਣਾਇਆ ਜਾਵੇਗਾ 17 ਉਸ ਵੇਲੇ ਉਹ ਯਰੂਸ਼ਲਮ ਨੂੰ "ਯਹੋਵਾਹ ਦਾ ਸਿੰਘਾਸਣ" ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ 18 ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ਼ ਵਿੱਚ ਦਿੱਤਾ।

ਇਸਰਾਏਲ ਦੁਆਰਾ ਮੂਰਤੀ ਪੂਜਾ

19 ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ਼! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ। 20 ਸੱਚ-ਮੁੱਚ ਜਿਵੇਂ ਕੋਈ ਔਰਤ ਆਪਣੇ ਪਤੀ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸੀਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ। 21 ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲਾ ਦਿੱਤਾ। 22 ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ-ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ। 23 ਸੱਚ-ਮੁੱਚ ਟਿੱਲਿਆਂ ਅਤੇ ਪਹਾੜਾਂ ਦਾ ਰੌਲ਼ਾ ਧੋਖਾ ਹੈ, ਪਰ ਸੱਚ-ਮੁੱਚ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੈ। 24 ਪਰ ਉਸ ਘਿਣਾਉਣੀ ਵਸਤੂ ਨੇ ਸਾਡੀ ਜੁਆਨੀ ਤੋਂ ਲੈ ਕੇ ਸਾਡੇ ਪੁਰਖਿਆਂ ਦੀ ਮਿਹਨਤ ਨੂੰ ਅਤੇ ਉਹਨਾਂ ਦੀਆਂ ਇੱਜੜਾਂ ਅਤੇ ਉਹਨਾਂ ਦਿਆਂ ਚੌਣਿਆਂ ਅਤੇ ਉਹਨਾਂ ਦਿਆਂ ਪੁੱਤਰਾਂ ਧੀਆਂ ਨੂੰ ਭੱਖ ਲਿਆ ਹੈ 25 ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪੁਰਖਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।

Veja também

Publicidade
Bíblia Online Bíblia Online

Bíblia Online • Versão: 2026-06-18_14-04-22-