ਯਿਫ਼ਤਾਹ ਦੀ ਧੀ
34 ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ਼ ਵਜਾਉਂਦੀ ਅਤੇ ਨੱਚਦੀ ਹੋਈ ਉਸ ਨੂੰ ਮਿਲਣ ਦੇ ਲਈ ਨਿੱਕਲੀ ਅਤੇ ਉਹ ਉਸ ਦੀ ਇਕਲੌਤੀ ਸੀ, ਉਸ ਤੋਂ ਬਿਨਾਂ ਉਸ ਦਾ ਹੋਰ ਪੁੱਤਰ ਜਾਂ ਧੀ ਨਹੀਂ ਸੀ। 35 ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, "ਹਾਏ ਮੇਰੀਏ ਧੀਏ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ।"