20 ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ। 21 ਅਤੇ ਆਖਿਆ, "ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।"