5 ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ।