Publicidade

Jó 25

ਬਿਲਦਦ ਦਾ ਕਥਨ

1 ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,

2 "ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ,

ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ।

3 ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ

ਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ?

4 ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ,

ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ?

5 ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ,

ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ।

6 ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ,

ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ?"

Veja também

Publicidade
Bíblia Online Bíblia Online

Bíblia Online • Versão: 2026-06-18_14-04-22-