30 ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ। 31 ਸੰਜੋਗ ਨਾਲ ਇੱਕ ਜਾਜਕ ਉਸ ਰਸਤੇ ਤੋਂ ਲੰਘਿਆ ਜਾਂਦਾ ਸੀ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ। 32 ਇਸੇ ਤਰ੍ਹਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ। 33 ਪਰ ਇੱਕ ਸਾਮਰੀ ਸਫ਼ਰ ਕਰਦਾ ਹੋਇਆ ਉੱਥੇ ਪਹੁੰਚਿਆ। 34 ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ। 35 ਫੇਰ ਸਵੇਰ ਨੂੰ ਦੋ ਦੀਨਾਰ ਕੱਢ ਕੇ ਦੇਖਭਾਲ ਕਰਨ ਵਾਲੇ ਨੂੰ ਦਿੱਤੇ ਅਤੇ ਆਖਿਆ ਜੋ ਇਸ ਦੀ ਮਹਰਮ ਪੱਟੀ ਕਰਦਾ ਰਹੀਂ, ਅਤੇ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਦ ਮੁੜ ਆਵਾਂ, ਤੇਰਾ ਭਰ ਦਿਆਂਗਾ। 36 ਸੋ ਉਸ ਆਦਮੀ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਸੀ, ਉਨ੍ਹਾਂ ਤਿੰਨਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਜਾਪਦਾ ਹੈ? 37 ਉਹ ਬੋਲਿਆ, ਜਿਸ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਸ ਨੂੰ ਆਖਿਆ, ਤੂੰ ਵੀ ਜਾ ਕੇ ਇਸੇ ਤਰ੍ਹਾਂ ਹੀ ਕਰ।
Publicidade
ਲੂਕਾ ਦੀ ਇੰਜੀਲ 10
Estes versículos te tocaram? Ore agora!
+581 estão orando agora.
Junte-se à corrente de oração.