Pular para o conteúdo
Publicidade

ਲੂਕਾ ਦੀ ਇੰਜੀਲ 15:11-24

ਉਜਾੜੂ ਪੁੱਤਰ ਦਾ ਦ੍ਰਿਸ਼ਟਾਂਤ

11 ਫਿਰ ਯਿਸੂ ਨੇ ਕਿਹਾ ਕਿ ਇੱਕ ਆਦਮੀ ਦੇ ਦੋ ਪੁੱਤਰ ਸਨ। 12 ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ। 13 ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ। 14 ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ। 15 ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ। 16 ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ। 17 ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ। 18 ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। 19 ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ। 20 ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ। 21 ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। 22 ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ। 23 ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ। 24 ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ।

Estes versículos te tocaram? Ore agora!

+581 estão orando agora.

Junte-se à corrente de oração.