2 ਵੇਖੋ ਜ਼ੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ। 3 ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਯਤਨ ਕੀਤਾ ਜੋ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸਕਿਆ ਕਿਉਂ ਜੋ ਉਸ ਦਾ ਕੱਦ ਮਧਰਾ ਸੀ। 4 ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ। 5 ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ। 6 ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ। 7 ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ। 8 ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ।
Publicidade
ਲੂਕਾ ਦੀ ਇੰਜੀਲ 19
Estes versículos te tocaram? Ore agora!
+581 estão orando agora.
Junte-se à corrente de oração.