ਯਹੂਦਾ ਦਾ ਵਿਸ਼ਵਾਸਘਾਤ
3 ਤਦ ਸ਼ੈਤਾਨ ਯਹੂਦਾ ਵਿੱਚ ਸਮਾਇਆ, ਜਿਹੜਾ ਇਸਕਰਿਯੋਤੀ ਕਰਕੇ ਅਖਵਾਉਂਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਰਸੂਲਾਂ ਵਿੱਚੋਂ ਇੱਕ ਸੀ। 4 ਅਤੇ ਉਸ ਨੇ ਜਾ ਕੇ ਮੁੱਖ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਯੋਜਨਾ ਬਣਾਈ ਜੋ ਯਿਸੂ ਨੂੰ ਉਨ੍ਹਾਂ ਦੇ ਹੱਥ ਕਿਸ ਤਰ੍ਹਾਂ ਫੜ੍ਹਵਾ ਦੇਵੇ। 5 ਉਹ ਬਹੁਤ ਖੁਸ਼ ਹੋਏ ਅਤੇ ਰੁਪਏ ਦੇਣ ਦਾ ਉਸ ਨਾਲ ਵਾਇਦਾ ਕੀਤਾ। 6 ਉਸ ਨੇ ਮੰਨ ਲਿਆ ਅਤੇ ਮੌਕਾ ਲੱਭਦਾ ਸੀ ਜੋ ਉਸ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜ੍ਹਵਾਏ।