18 ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ ਅਤੇ ਚਾਹਿਆ ਜੋ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ। 19 ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ। 20 ਅਤੇ ਉਸ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਮਾਫ਼ ਹੋਏ। 21 ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ? 22 ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ? 23 ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ? 24 ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। 25 ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ।
Publicidade
ਲੂਕਾ ਦੀ ਇੰਜੀਲ 5
Estes versículos te tocaram? Ore agora!
+581 estão orando agora.
Junte-se à corrente de oração.