ਦੋਸ਼ ਨਾ ਲਗਾਓ
37 ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ। 38 ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।