ਯਿਸੂ ਦੀਆਂ ਸਿੱਖਿਆਂਵਾਂ
1 ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ। 2 ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ। 3 ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।