ਤੂਫਾਨ ਨੂੰ ਸ਼ਾਂਤ ਕਰਨਾ
22 ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੇੜੀ ਖੋਲ੍ਹ ਦਿੱਤੀ। 23 ਪਰ ਜਦ ਉਹ ਬੇੜੀ ਵਿੱਚ ਜਾ ਰਹੇ ਸਨ ਤਾਂ ਯਿਸੂ ਸੌਂ ਗਿਆ ਅਤੇ ਝੀਲ ਵਿੱਚ ਤੂਫ਼ਾਨ ਆਇਆ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ। ਇਸ ਲਈ ਉਹ ਖ਼ਤਰੇ ਵਿੱਚ ਸਨ। 24 ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ। 25 ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?।
ਦੁਸ਼ਟ-ਆਤਮਾ ਦੇ ਜਕੜੇ ਹੋਏ ਨੂੰ ਚੰਗਾ ਕਰਨਾ
26 ਉਹ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਉਸ ਪਾਰ ਹੈ।