49 ਉਹ ਬੋਲ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਕਿਸੇ ਨੇ ਆ ਕੇ ਕਿਹਾ ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਖੇਚਲ ਨਾ ਦੇ। 50 ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ। 51 ਉਸ ਨੇ ਘਰ ਪਹੁੰਚ ਕੇ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਪਿਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ। 52 ਅਤੇ ਸਭ ਲੋਕ ਉਸ ਕੁੜੀ ਲਈ ਰੋਂਦੇ ਅਤੇ ਪਿੱਟਦੇ ਸਨ ਪਰ ਯਿਸੂ ਨੇ ਆਖਿਆ, ਨਾ ਰੋਵੋ ਕਿਉਂ ਜੋ ਉਹ ਮਰੀ ਨਹੀਂ ਪਰ ਸੁੱਤੀ ਪਈ ਹੈ। 53 ਤਾਂ ਉਹ ਉਸ ਉੱਤੇ ਹੱਸਣ ਲੱਗੇ ਕਿਉਂ ਜੋ ਜਾਣਦੇ ਸਨ ਕਿ ਉਹ ਮਰੀ ਹੋਈ ਹੈ। 54 ਪਰ ਯਿਸੂ ਨੇ ਉਸ ਦਾ ਹੱਥ ਫੜ੍ਹ ਕੇ ਉੱਚੀ ਅਵਾਜ਼ ਨਾਲ ਕਿਹਾ, ਬੇਟੀ, ਉੱਠ! 55 ਅਤੇ ਉਸ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜ੍ਹੀ ਹੋਈ, ਅਤੇ ਉਸ ਨੇ ਹੁਕਮ ਦਿੱਤਾ ਜੋ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ। 56 ਉਸ ਦੇ ਮਾਪੇ ਹੈਰਾਨ ਰਹਿ ਗਏ, ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਘਟਨਾ ਦੇ ਬਾਰੇ ਕਿਸੇ ਨੂੰ ਕੁਝ ਨਾ ਦੱਸਣ।
Publicidade
ਲੂਕਾ ਦੀ ਇੰਜੀਲ 8
Estes versículos te tocaram? Ore agora!
+581 estão orando agora.
Junte-se à corrente de oração.