Pular para o conteúdo
Publicidade

ਵਿਰਲਾਪ 3:1-9

ਸਜ਼ਾ, ਤੋਬਾ ਅਤੇ ਆਸ

1 ਮੈਂ ਉਹ ਮਨੁੱਖ ਹਾਂ ਜਿਸ ਨੇ ਪਰਮੇਸ਼ੁਰ ਦੇ ਕ੍ਰੋਧ ਦੇ ਡੰਡੇ ਨਾਲ ਕਸ਼ਟ ਭੋਗਿਆ ਹੈ,

2 ਉਸ ਨੇ ਮੈਨੂੰ ਤਿਆਗ ਦਿੱਤਾ ਅਤੇ ਮੈਨੂੰ ਚਾਨਣ ਵਿੱਚ ਨਹੀਂ ਸਗੋਂ ਹਨੇਰੇ ਵਿੱਚ ਚਲਾਇਆ।

3 ਸੱਚ-ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ!

4 ਉਸ ਨੇ ਮੇਰੇ ਮਾਸ ਅਤੇ ਚਮੜੀ ਨੂੰ ਸੁਕਾ ਦਿੱਤਾ,

ਉਸ ਨੇ ਮੇਰੀਆਂ ਹੱਡੀਆਂ ਨੂੰ ਤੋੜ ਦਿੱਤਾ ਹੈ।

5 ਉਸ ਨੇ ਮੇਰੇ ਵਿਰੁੱਧ ਕਿਲ੍ਹਾ ਬਣਾਇਆ,

ਅਤੇ ਮੈਨੂੰ ਕੁੜੱਤਣ ਅਤੇ ਕਸ਼ਟ ਨਾਲ ਘੇਰ ਲਿਆ।

6 ਉਸ ਨੇ ਮੈਨੂੰ ਲੰਬੇ ਸਮੇਂ ਤੋਂ ਮਰ ਚੁੱਕੇ ਲੋਕਾਂ ਵਾਂਗੂੰ

ਹਨੇਰੇ ਸਥਾਨਾਂ ਵਿੱਚ ਵਸਾਇਆ ਹੈ।

7 ਉਸ ਨੇ ਮੇਰੇ ਦੁਆਲੇ ਕੰਧ ਬਣਾ ਦਿੱਤੀ ਕਿ ਮੈਂ ਬਾਹਰ ਨਹੀਂ ਨਿੱਕਲ ਸਕਦਾ,

ਉਸ ਨੇ ਮੇਰੀਆਂ ਸੰਗਲਾਂ ਭਾਰੀਆਂ ਕਰ ਦਿੱਤੀਆਂ ਹਨ।

8 ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ,

ਉਹ ਮੇਰੀ ਪ੍ਰਾਰਥਨਾ ਨਹੀਂ ਸੁਣਦਾ।

9 ਉਹ ਨੇ ਮੇਰੇ ਰਾਹ ਨੂੰ ਘੜ੍ਹੇ ਹੋਏ ਪੱਥਰਾਂ ਨਾਲ ਬੰਦ ਕੀਤਾ,

ਉਸ ਨੇ ਮੇਰੇ ਰਸਤਿਆਂ ਨੂੰ ਟੇਡਾ ਕਰ ਦਿੱਤਾ ਹੈ।

Estes versículos te tocaram? Ore agora!

+581 estão orando agora.

Junte-se à corrente de oração.

Lamentações
Ver todos os capítulos de Lamentações