6 ਤੁਹਾਡੇ ਵਿੱਚੋਂ ਕੋਈ ਆਪਣੇ ਨਜ਼ਦੀਕੀ ਰਿਸ਼ਤੇਦਾਰ ਦਾ ਨੰਗੇਜ਼ ਉਘਾੜਨ ਲਈ ਉਨ੍ਹਾਂ ਦੇ ਕੋਲ ਨਾ ਜਾਵੇ। ਮੈਂ ਯਹੋਵਾਹ ਹਾਂ। 7 ਤੂੰ ਆਪਣੇ ਪਿਤਾ ਦਾ ਨੰਗੇਜ਼ ਅਤੇ ਆਪਣੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ। 8 ਤੂੰ ਆਪਣੀ ਸੌਤੇਲੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਇਹ ਤਾਂ ਤੇਰੇ ਪਿਤਾ ਦਾ ਹੀ ਨੰਗੇਜ਼ ਹੈ। 9 ਤੂੰ ਆਪਣੀ ਭੈਣ ਭਾਵੇਂ ਉਹ ਤੇਰੀ ਸੱਕੀ ਭੈਣ ਹੋਵੇ ਜਾਂ ਸੌਤੇਲੀ, ਭਾਵੇਂ ਘਰ ਵਿੱਚ ਜੰਮੀ ਹੋਏ ਭਾਵੇਂ ਬਾਹਰ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ। 10 ਤੂੰ ਆਪਣੀ ਪੋਤਰੀ ਜਾਂ ਆਪਣੀ ਦੋਤਰੀ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਨ੍ਹਾਂ ਦਾ ਨੰਗੇਜ਼ ਤਾਂ ਤੇਰਾ ਆਪਣਾ ਹੀ ਹੈ। 11 ਤੂੰ ਆਪਣੀ ਸੌਤੇਲੀ ਭੈਣ ਦਾ, ਜੋ ਤੇਰੇ ਪਿਤਾ ਤੋਂ ਜੰਮੀ ਹੈ, ਉਸ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਭੈਣ ਹੈ। 12 ਤੂੰ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ। 13 ਤੂੰ ਆਪਣੀ ਮਾਂ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਮਾਂ ਦੀ ਨਜ਼ਦੀਕੀ ਰਿਸ਼ਤੇਦਾਰ ਹੈ। 14 ਤੂੰ ਆਪਣੇ ਪਿਤਾ ਦੇ ਭਰਾ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪਤਨੀ ਕੋਲ ਜਾਵੀਂ, ਉਹ ਤਾਂ ਤੇਰੀ ਚਾਚੀ ਹੈ। 15 ਤੂੰ ਆਪਣੀ ਨੂੰਹ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ। 16 ਤੂੰ ਆਪਣੇ ਭਰਾ ਦੀ ਪਤਨੀ ਦਾ ਨੰਗੇਜ਼ ਨਾ ਉਘਾੜੀਂ, ਉਹ ਤਾਂ ਤੇਰੇ ਭਰਾ ਦਾ ਨੰਗੇਜ਼ ਹੈ। 17 ਤੂੰ ਕਿਸੇ ਇਸਤਰੀ ਅਤੇ ਉਸ ਦੀ ਧੀ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪੋਤਰੀ ਨੂੰ ਜਾਂ ਉਸ ਦੀ ਦੋਤਰੀ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਲਿਆਵੀਂ, ਕਿਉਂ ਜੋ ਉਹ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ, ਅਜਿਹਾ ਕਰਨਾ ਦੁਸ਼ਟਤਾ ਹੈ। 18 ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ। 19 ਜਦ ਤੱਕ ਕੋਈ ਇਸਤਰੀ ਆਪਣੀ ਮਾਹਵਾਰੀ ਕਾਰਨ ਅਸ਼ੁੱਧ ਹੈ, ਤਾਂ ਤੂੰ ਉਸ ਦਾ ਨੰਗੇਜ਼ ਉਘਾੜਨ ਲਈ ਉਸ ਦੇ ਕੋਲ ਨਾ ਜਾਵੀਂ। 20 ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ। 21 ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ। 22 ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ। 23 ਤੂੰ ਕਿਸੇ ਪਸ਼ੂ ਦੇ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ ਅਤੇ ਨਾ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਤੋਂ ਸੰਗ ਕਰਵਾਏ, ਇਹ ਘਿਣਾਉਣਾ ਕੰਮ ਹੈ।
Publicidade
ਲੇਵੀਆਂ ਦੀ ਪੋਥੀ 18
Estes versículos te tocaram? Ore agora!
+581 estão orando agora.
Junte-se à corrente de oração.