ਭੇਟ ਦੀਆਂ ਰੋਟੀਆਂ
5 ਤੂੰ ਮੈਦਾ ਲੈ ਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ-ਇੱਕ ਰੋਟੀ ਵਿੱਚ ਏਫ਼ਾਹ ਦਾ ਦੋ ਦਹਾਈ ਹਿੱਸਾ ਹੋਵੇ। 6 ਤਦ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤਰ ਮੇਜ਼ ਦੇ ਉੱਤੇ ਦੋ ਕਤਾਰਾਂ ਬਣਾ ਕੇ ਇੱਕ-ਇੱਕ ਕਤਾਰ ਵਿੱਚ ਛੇ-ਛੇ ਰੋਟੀਆਂ ਰੱਖੀਂ। 7 ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ। 8 ਹਰੇਕ ਸਬਤ ਦੇ ਦਿਨ ਉਹ ਇਸ ਨੂੰ ਯਹੋਵਾਹ ਦੇ ਅੱਗੇ ਸਜਾ ਕੇ ਰੱਖੇ, ਇਹ ਇਸਰਾਏਲੀਆਂ ਵੱਲੋਂ ਇੱਕ ਸਦਾ ਦਾ ਨੇਮ ਹੈ। 9 ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ ਅਤੇ ਉਹ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਹਾਰੂਨ ਦੇ ਲਈ ਅੱਤ ਪਵਿੱਤਰ ਹੈ।