21 ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ। 22 ਪਰ ਇਸ ਗੱਲ ਤੋਂ ਉਸ ਦੇ ਚਿਹਰੇ ਤੇ ਉਦਾਸੀ ਛਾ ਗਈ ਅਤੇ ਉਹ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਧਨਵਾਨ ਸੀ।