ਯਾਕੂਬ ਅਤੇ ਯੂਹੰਨਾ ਦੀ ਬੇਨਤੀ
35 ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ। 36 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ? 37 ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ।